ਕੈਪਟਨ ਵੱਲੋਂ ਮੀਹ ਨਾਲ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਨ ਦੇ ਹੁਕਮ

ਪੰਜਾਬ ਵਿਚ ਪਿੱਛਲੇ ਦਿਨੀ ਹੋਈ ਭਾਰੀ ਬਾਰਿਸ਼ ਨੇ ਕਿਸਾਨਾਂ ਦੀਆ ਮੁਸ਼ਕਲਾਂ ਵਧਾ ਦਿਤੀਆਂ ਹਨ, ਕਈ ਜ਼ਿਲ੍ਹੇ ਵਿਚ ਹੜ੍ਹ ਵਰਗੇ ਹਲਾਤ ਬਣ ਗਏ ਹਨ। ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਸ ਹੁਕਮ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਗਿਰਦਾਵਰੀ ਕੀਤੀ ਜਾਵੇਗੀ। ਇਸਦੀ ਜਾਣਕਾਰੀ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਕਾਂਗੜ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਲੋੜ ਹੋਵੇਗੀ, ਫੌਜ ਦੀ ਮਦਦ ਲਈ ਜਾਵੇਗੀ।ਫਸਲਾਂ ਦੇ ਹੋਏ ਨੁਕਸਾਨ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਫਸਲਾਂ ਦੇ ਨੁਕਸਾਨ ਦਾ ਅੰਦਾਜਾ ਲਾਉਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰਜਲਦੀ ਤੋਂ ਜਲਦੀ ਫਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾ ਸਕੇ। ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਬਿਨਾ ਕਿਸੇ ਦੇਰੀ ਤੋਂ ਗਿਰਦਾਵਰੀ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਹੈ,ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜਾ 10 ਤੋਂ 12 ਹਜ਼ਾਰ ਰੁਪਏ ਪ੍ਰਤੀ ਏਕੜ ਮਿਲ ਸਕਦਾ ਹੈ, ਲੋਕਾਂ ਵਲੋਂ ਮੰਗ ਹੈ ਕਈ ਇਸ ਮੁਆਵਜ਼ੇ ਦੀ ਰਾਸ਼ੀ ਵਿਚ ਵਾਧਾ ਹੋਣਾ ਚਾਹੀਦਾ ਹੈ, ਕਿਉਂਕਿ ਖੇਤੀਬਾੜੀ ਲਾਗਤ ਅਤੇ ਰੋਜ਼ਮੱਰਾ ਦੀਆਂ ਜਰੂਰਤਾਂ ਲਈ ਲੋੜੀਂਦੇ ਖਰਚਿਆਂ ਵਿਚ ਬਹੁਤ ਜ਼ਿਆਦਾ ਵਾਧਾ ਹੋ ਚੁੱਕਿਆ ਹੈ। ਬਹੁਗਿਣਤੀ ਕਿਸਾਨਾਂ ਦੀ ਰੋਜ਼ੀ ਰੋਟੀ ਖੇਤੀ ਨਾਲ ਹੀ ਚੱਲਦੀ ਹੈ।ਕੱਲ ਤੋਂ ਪੈ ਰਹੀ ਮੌਨਸੂਨ ਦੀ ਭਰਵੀਂ ਬਾਰਸ਼ ਕਾਰਨ ਕਈਜਿਲਿਆ ਵਿਚ ਹਜ਼ਾਰਾ ਏਕੜ ਨਰਮੇ ਅਤੇ ਝੋਨੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪੰਜਾਬ ‘ਚ ਪਈ ਭਾਰੀ ਬਾਰਸ਼ ਕਾਰਨ ਕਈ ਸ਼ਹਿਰਾਂ ‘ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ।ਕੈਪਟਨ ਨੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਉਹ ਹੜ੍ਹ ਪੀੜਤ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਕਦਮ ਚੁੱਕਣ । ਮੁੱਖ ਮੰਤਰੀ ਨੇ ਦਿੱਲੀ ਤੋਂ ਪਰਤਣ ਮਗਰੋਂ ਪਟਿਆਲਾ, ਬਠਿੰਡਾ, ਮੋਹਾਲੀ ਅਤੇ ਸੰਗਰੂਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਲਈ ਕਿਹਾ ਹੈ।

Leave a Reply

Your email address will not be published. Required fields are marked *