ਝੰਡਾ ਲਹਿਰਾਉਣ ਆਏ ਮਨਪ੍ਰੀਤ ਬਾਦਲ ਨਾਲ ਹੋਈ ਮਾੜੀ

ਸਾਡਾ ਮੁਲਕ 15 ਅਗਸਤ 1947 ਨੂੰ ਅੰਗਰੇਜ਼ ਹਕੂਮਤ ਤੋਂ ਆਜ਼ਾਦ ਕਰਵਾਇਆ। ਇਸ ਆਜ਼ਾਦੀ ਲਈ ਦੇਸ਼ ਭਗਤਾਂ ਨੂੰ ਬਹੁਤ ਕੁਰਬਾਨੀਆਂ ਕਰਨੀਆਂ ਪਈਆਂ। ਦੇਸ਼ ਭਗਤਾਂ ਦੁਆਰਾ ਕੀਤੀਆਂ ਗਈਆਂ। ਕੁਰਬਾਨੀਆਂ ਕਾਰਨ ਸਾਡਾ ਮੁਲਕ ਆਜ਼ਾਦ ਹੋਇਆ। ਆਜ਼ਾਦੀ ਤੋਂ ਬਾਅਦ ਵੀ ਕਿੰਨੀਆਂ ਜੰਗਾਂ ਹੋਈਆਂ ਅਤੇ ਉਨ੍ਹਾਂ ਜੰਗਾਂ ਵਿੱਚ ਕਿੰਨੇ ਫ਼ੌਜੀ ਜਵਾਨਾਂ ਨੇ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਸਾਰਿਆਂ ਨੂੰ 15 ਅਗਸਤ ਵਾਲੇ ਦਿਨ ਆਜ਼ਾਦੀ ਦਿਵਸ ਤੇ ਯਾਦ ਕੀਤਾ ਜਾਂਦਾ ਹੈ ਅਤੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਵਾਰ ਜਦੋਂ ਮੋਗੇ ਵਿੱਚ ਕੈਬਨਿਟ

ਮੰਤਰੀ ਮਨਪ੍ਰੀਤ ਸਿੰਘ ਬਾਦਲ ਝੰਡਾ ਲਹਿਰਾਉਣ ਪੁੱਜੇ ਤਾਂ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਲਾਮਤ ਕਰਨ ਲੱਗੇ। ਇਸ ਸਮੇਂ ਇੱਕ ਸ਼ਹੀਦ ਦੀ ਮਾਂ ਨੇ ਆਪਣਾ ਦਰਦ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ ਉਨ੍ਹਾਂ ਨੂੰ ਪੈਨਸ਼ਨ ਦਿੱਤੀ ਜਾਵੇ। ਪੈਨਸ਼ਨ ਨਾਲ ਘਰ ਦਾ ਗੁਜ਼ਾਰਾ ਚੱਲ ਸਕਦਾ ਹੈ। ਸਾਲ ਨਾਲ ਘਰ ਦਾ ਗੁਜ਼ਾਰਾ ਨਹੀਂ ਚੱਲ ਸਕਦਾ। ਇਸ ਤਰ੍ਹਾਂ ਦੀ ਹੀ ਕਹਾਣੀ

ਬਠਿੰਡਾ ਦੀ ਹੈ। ਬਠਿੰਡਾ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਝੰਡਾ ਲਹਿਰਾਉਣ ਲਈ ਪੁੱਜੇ ਸਨ। ਉਨ੍ਹਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਭਾਸ਼ਣ ਦਿੱਤਾ। ਫਿਰ ਜਦੋਂ ਉਹ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨ ਲਈ ਸਟੇਜ ਤੇ ਚੜ੍ਹੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਲੋਕਾਂ ਦਾ ਕਹਿਣਾ ਸੀ ਕਿ ਆਜ਼ਾਦੀ ਘੁਲਾਟੀਆਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। ਕੁਝ ਲੋਕਾਂ ਦਾ ਤਰਕ ਸੀ ਕਿ ਸਰਕਾਰ ਸਾਲ

ਪਿੱਛੋਂ ਦੋ ਦਿਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੀ ਹੈ। ਬਾਕੀ ਸਾਰਾ ਸਾਲ ਕੋਈ ਉਨ੍ਹਾਂ ਦੀ ਬਾਤ ਨਹੀਂ ਪੁੱਛਦਾ। ਬੱਸ 15 ਅਗਸਤ ਅਤੇ 26 ਜਨਵਰੀ ਨੂੰ ਸਰਕਾਰ ਦੁਆਰਾ ਆਜ਼ਾਦੀ ਘੁਲਾਟੀਆਂ ਦਾ ਜ਼ਿਕਰ ਕਰ ਦਿੱਤਾ ਜਾਂਦਾ ਹੈ। ਇਨ੍ਹਾਂ ਵਿੱਚੋਂ ਕੁਝ ਤਾਂ ਸਮਾਗਮ ਨੂੰ ਛੱਡ ਕੇ ਹੀ ਚਲੇ ਗਏ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *