ਪ੍ਰਾਜੈਕਟ ਨਾਲ ਹੋ ਸਕਦਾ ਹੈ ਕਿਸਾਨਾਂ ਦਾ ਵੱਡਾ ਫਾਇਦਾ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਦੇ ਆਦੇਸ਼ਾਂ ਤੇ ਪੰਜਾਬ ਸਰਕਾਰ ਸਖ਼ਤੀ ਵਰਤ ਰਹੀ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਕਾਰਵਾਈ ਦੀ ਗੱਲ ਆਖੀ ਜਾ ਰਹੀ ਹੈ। ਜਦ ਕਿ ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਸਾਡਾ ਉਨ੍ਹਾਂ ਦੀ ਮਜ਼ਬੂਰੀ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ 6-7000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇ ਤਾਂ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ। ਇਸ ਤਰੀਕੇ ਨਾਲ ਬਿਜਾਈ ਕਰਨ ਤੇ ਕਿਸਾਨ ਦਾ ਜ਼ਿਆਦਾ ਖ਼ਰਚ ਆਉਂਦਾ ਹੈ। ਹੁਣ ਅਮਰੀਕਾ ਦੇ ਡਾਕਟਰ ਚਿਰੰਜੀਵ ਕਥੂਰੀਆ ਇਸ ਮਸਲੇ ਦਾ ਹੱਲ ਕਰਨ ਲਈ ਚੰਡੀਗੜ੍ਹ ਪਹੁੰਚੇ ਹਨ।

ਡਾਕਟਰ ਕਥੂਰੀਆ ਦੀ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਇਸ ਵਿਸ਼ੇ ਤੇ ਵਿਚਾਰ ਹੋਈ ਹੈ। ਡਾ ਕਥੂਰੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਤੇ ਚਾਹੁੰਦੇ ਹਨ ਕਿ ਵਾਤਾਵਰਨ ਨੂੰ ਬਚਾਉਣ ਲਈ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਤੋਂ ਪਰਾਲੀ ਦੀ ਖਰੀਦ ਕਰਨਗੇ ਅਤੇ ਇਸ ਨੂੰ ਬਿਜਲੀ ਉਤਪਾਦਨ ਲਈ ਵਰਤਿਆ ਜਾਵੇਗਾ। ਉਹ ਪੂਰੇ ਪੰਜਾਬ ਵਿੱਚ 4000 ਮੈਗਾਵਾਟ ਦੇ ਪਾਵਰ ਪ੍ਰਾਜੈਕਟ ਲਗਾਉਣ ਦੇ ਇੱਛੁਕ ਹਨ।

ਜਿਸ ਵਿੱਚ 3000 ਮੈਗਾਵਾਟ ਸੋਲਰ ਐਨਰਜੀ ਦਾ ਅਤੇ 1000 ਬਾਇਓ ਮਾਸ ਦਾ ਲਗਾਇਆ ਜਾ ਸਕਦਾ ਹੈ। ਇਹ ਪ੍ਰਾਜੈਕਟ ਉਹ ਆਪਣੀ ਕੰਪਨੀ ਨਿਊ ਜੈਨਰੇਸ਼ਨ ਪਾਵਰ ਇੰਟਰਨੈਸ਼ਨਲ ਦੇ ਮਾਧਿਅਮ ਨਾਲ ਸ਼ੁਰੂ ਕਰਨਾ ਚਾਹੁੰਦੇ ਹਨ। ਡਾ ਕਥੂਰੀਆ ਦਾ ਕਹਿਣਾ ਹੈ ਕਿ ਜਿੱਥੇ ਇਸ ਪ੍ਰਾਜੈਕਟ ਦੇ ਹੋਂਦ ਵਿੱਚ ਆਉਣ ਨਾਲ ਬਿਜਲੀ ਦੀ ਥੁੜ ਪੂਰੀ ਹੋ ਸਕਦੀ ਹੈ। ਉੱਥੇ ਹੀ ਇਸ ਨਾਲ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *