ਪੰਜਾਬ ਬੰਦ ਹੋਣ ਕਰਕੇ ਅੱਤਵਾਦੀ ਘੁਸਪੈਠ ਦਾ ਵੱਡਾ ਖਤਰਾ

ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਭੱਖ ਗਿਆ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਸੂਬੇ ‘ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨ ‘ਚ ਅੱਤਾਵਦੀਆਂ ਦੀ ਘੁਸਪੈਠ ਦਾ ਖ਼ਦਸ਼ਾ ਜਤਾਇਆ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ‘ਚ ਹਾਈ ਅਲਰਟ ਜਾਰੀ ਕੀਤਾ ਹੈ।ਜਿਸ ਤੋਂ ਬਾਅਦ ਪੂਰੇ ਸੂਬੇ ‘ਚ ਸੁਰੱਖਿਆ ਬੇਹੱਦ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਸਾਰੀਆਂ ਬਟਾਲੀਅਨਾਂ ਦੇ ਜਵਾਨਾਂ ਨੂੰ ਸੱਦ ਕੇ ਵੱਖ-ਵੱਖ ਜ਼ਿਲ੍ਹਿਆਂ ‘ਚ ਤਾਇਨਾਤ ਕੀਤਾ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜ ਹਜ਼ਾਰ ਜਵਾਨਾਂ ਨੂੰ ਜ਼ਿਲ੍ਹੇ ‘ਚ ਤਾਇਨਾਤ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਕੇਂਦਰੀ ਖ਼ੁਫ਼ੀਆਂ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਅੱਤਵਾਦੀ ਘੁਸਪੈਠ ਦਾ ਅਲਰਟ ਜਾਰੀ ਕੀਤਾ ਹੈ।ਪੰਜਾਬ ਬੰਦ ਦੇ ਸੱਦੇ ਨੂੰ ਕਈ ਥਾਵਾਂ ‘ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ

ਪਰ ਕਈ ਥਾਵਾਂ ‘ਤੇ ਝੜਪਾਂ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਇਸ ਦੌਰਾਨ ਨਵਾਂਸ਼ਹਿਰ ਵਿਖੇ ਰੋਸ ਧਰਨੇ ਦੌਰਾਨ ਰਵਿਦਾਸ ਸਮੱਰਥਕ ਜਬਰਨ ਦੁਕਾਨਾਂ ਬੰਦ ਕਰਵਾ ਰਹੇ ਸੀ ਤਾਂ ਹਿੰਦੂ ਧਰਮ ਦੇ ਸਮੱਰਥਕ ਅਤੇ ਦੁਕਾਨਦਾਰਾਂ ਵਿਚ ਝਪਟ ਹੋ ਗਈ ਹੈ।ਇਸ ਬੰਦ ਦੇ ਮੱਦੇਨਜ਼ਰ ਸੂਬੇ ਭਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਫਗਵਾੜਾ

ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹਿਆਂ ‘ਚ ਵਿਸ਼ੇਸ਼ ਤੌਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ

ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ। news source: ptcnews

Leave a Reply

Your email address will not be published. Required fields are marked *