ਫਤਿਹਵੀਰ ਨੂੰ ਬਾਹਰ ਕੱਢਣ ਵਾਲੇ ਨਾਲ ਦੇਖੋ ਕੀ ਹੋਇਆ…..

ਬੋਰਵੈਲ ਵਿਚ ਡਿੱਗੇ ਫਤਿਹਵੀਰ ਨੂੰ ਬਾਹਰ ਕੱਢਣ ਵਾਲੇ ਗੁਰਿੰਦਰ ਸਿੰਘ ਦਾ ਕਿਸੇ ਨੇ ਸਕੂਟਰ ਚੋਰੀ ਕਰ ਲਿਆ ਹੈ। ਗੁਰਿੰਦਰ ਸਬਮਰਸੀਬਲ ਮੋਟਰਾਂ ਦਾ ਕੰਮ ਕਰਦਾ ਹੈ ਤੇ ਉਸ ਦਾ ਸਾਰਾ ਸਾਮਾਨ ਵੀ ਇਸੇ ਸਕੂਟਰ ਵਿਚ ਹੈ। ਉਸ ਨੇ ਸੋਸ਼ਲ ਮੀਡੀਆ ਰਾਹੀਂ ਬੇਨਤੀ ਕੀਤੀ ਹੈ ਕਿ ਉਸ ਦਾ ਸਕੂਟਰ ਮੋੜ ਦਿੱਤਾ ਜਾਵੇ।ਉਸ ਨੇ ਦੱਸਿਆ ਕਿ ਜਦੋਂ ਉਹ ਫਤਿਹਵੀਰ ਨੂੰ ਬਚਾਉਣ ਲਈ ਕੰਮ ਵਿਚ ਲੱਗਾ ਹੋਇਆ ਸੀ ਤਾਂ ਕੋਈ ਉਸ ਦਾ ਸਕੂਟਰ ਚੋਰੀ ਕਰਕੇ ਲੈ ਗਿਆ। ਉਸ ਦਾ ਗੁਜ਼ਾਰਾ ਮੋਟਰਾਂ ਦੇ ਕੰਮ ਤੋਂ ਹੀ ਚੱਲਦਾ ਹੈ ਤੇ ਉਸ ਦਾ ਸਾਰਾ ਸਾਮਾਨ 

ਸਕੂਟਰ ਵਿਚ ਹੀ ਹੈ। ਦੱਸ ਦਈਏ ਕਿ ਗੁਰਿੰਦਰ ਸਿੰਘ ਨੇ ਹੀ ਕੁੰਡੀ ਬਣਾ ਕੇ ਫਤਿਹਵੀਰ ਨੂੰ ਬਾਹਰ ਕੱਢਿਆ ਸੀ। ਉਸ ਨੇ 15 ਮਿੰਟਾਂ ਵਿਚ ਉਹ ਕੰਮ ਕਰ ਵਿਖਾਇਆ ਸੀ ਜੋ ਪ੍ਰਸ਼ਾਸਨ 5 ਦਿਨਾਂ ਤੋਂ ਵੀ ਵੱਧ ਸਮੇਂ ਵਿਚ ਨਾ ਕਰ ਸਕਿਆ।

ਫਤਿਹਵੀਰ ਨੂੰ ਬਾਹਰ ਕੱਢਣ ਵਾਲੇ ਦਾ ਸਕੂਟਰ ਚੋਰੀ, ਸੋਸ਼ਲ ਮੀਡੀਆ ਉਤੇ ਕੀਤੀ ਬੇਨਤੀ

ਫਤਿਹਵੀਰ ਨੂੰ ਬਾਹਰ ਕੱਢਣ ਵਾਲੇ ਦਾ ਸਕੂਟਰ ਚੋਰੀ, ਸੋਸ਼ਲ ਮੀਡੀਆ ਉਤੇ ਕੀਤੀ ਬੇਨਤੀ

Posted by ਕਿਸਾਨੀ ਮਸਲੇ on Wednesday, June 12, 2019

Leave a Reply

Your email address will not be published. Required fields are marked *