ਭਾਈ ਜਗਤਾਰ ਸਿੰਘ ਹਵਾਰਾ ਹੋਇਆ ਬਰੀ ਅਦਾਲਤ ਨੇ ਦਿੱਤਾ ਇਹ ਵੱਡਾ ਫੈਸਲਾ

ਇਸ ਵੇਲੇ ਦੀ ਵੱਡੀ ਖਬਰ ਭਾਈ ਜਗਤਾਰ ਸਿੰਘ ਹਵਾਰਾ ਬਾਰੇ ਆ ਰਹੀ ਹੈ। ਓਹਨਾ ਬਾਰੇ ਅੱਜ ਅਦਾਲਤ ਨੇ ਇਕ ਵੱਡਾ ਫੈਸਲਾ ਸੁਣਾਇਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ ਲੁਧਿਆਣਾ- ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ

ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ

ਨੇ ਨਿਊ ਕੁੰਦਨਪੁਰੀ ਵਿਚੋਂ ਭਾਰੀ ਮਾਤਰਾ ਵਿਚ ਆਰ.ਡੀ.ਐਕਸ ਅਤੇ ਹੋਰ ਅਸਲਾ ਬਰਾਮਦ ਕੀਤਾ ਸੀ ਉਸ ਵਕਤ ਪੁਲਿਸ ਵੱਲੋਂ ਅਣਪਛਾਤੇ

ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ ਪਰ ਬਾਅਦ ਵਿਚ ਭਾਈ ਹਵਾਰਾ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ

ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਨਯੋਗ ਜੱਜ ਅਰੁਣਵੀਰ ਵਸ਼ਿਸ਼ਟ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਾਇੱਜ਼ਤ ਬਰੀ ਕਰ ਦਿੱਤਾ।

Leave a Reply

Your email address will not be published. Required fields are marked *