ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ

ਦੀਵਾਲੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋੜਾਂ ਕਿਸਾਨਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਹੈ। ਹੁਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਰੂਪ ‘ਚ ਸਾਲਾਨਾ ਦਿੱਤੀ ਜਾਣ ਵਾਲੀ ਛੇ ਹਜ਼ਾਰ ਰੁਪਏ ਦੀ ਧਨਰਾਸ਼ੀ ਲਈ ਨਵੰਬਰ ਤਕ ਆਧਾਰ ਨੰਬਰ ਦੀ ਜ਼ਰੂਰਤ ਨਹੀਂ ਪਵੇਗੀ।ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਨਵੰਬਰ ਤਕ ਆਧਾਰ ਦੀ ਵਜ੍ਹਾ ਨਾਲ ਕਿਸੇ ਵੀ ਕਿਸਾਨ ਦੇ ਪੈਸੇ ਨਹੀਂ ਰੁਕਣਗੇ। ਇਸ ਨਾਲ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਰਾਹਤ ਮਿਲੇਗੀ ਤੇ ਕਰੋੜਾਂ ਕਿਸਾਨਾਂ ਨੂੰ ਇਸਦਾ ਫਾਇਦਾ ਹੋਵੇਗਾ। ਪ੍ਰਧਾਨ

ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਇਹ ਫ਼ੈਸਲਾ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ

ਥੋੜ੍ਹੇ ਦਿਨ ਪਹਿਲਾਂ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੰਜੈ ਅਗਰਵਾਲ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਕਿਸਾਨ

ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਦੇਣ ਤੋਂ ਪਹਿਲਾਂ ਆਧਾਰ ਲਿੰਕ ਹੋਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਦੇ ਲਈ ਕਿਸਾਨ

ਸਿੱਧਾ ਪੋਰਟਲ ‘ਤੇ ਜਾ ਕੇ ਆਪਣਾ ਨਾਂ ਤੇ ਆਧਾਰ ਨੰਬਰ ਦਰਜ ਕਰਵਾ ਸਕਦੇ ਹਨ। ਇਸ ਤਰ੍ਹਾਂ ਹੁਣ ਤਕ ਪੰਜ ਲੱਖ ਕਿਸਾਨਾਂ ਦੇ ਨਾਂ ਰਜਿਸਟਰ ਹੋ ਚੁੱਕੇ ਹਨ।

Leave a Reply

Your email address will not be published. Required fields are marked *