ਮੋਦੀ ਸਰਕਾਰ ਨੇ ਗਾਂਧੀ ਪਰਿਵਾਰ ਬਾਰੇ ਕੀ ਫੈਸਲਾ ਕਰਤਾ

ਕੇਂਦਰ ਸਰਕਾਰ ਨੇ ਗਾਂਧੀ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੂਤਰਾਂ ਦੇ ਹਵਾਲੇ ਨਾਲ ਆਈਆਂ ਖਬਰਾਂ ਅਨੁਸਾਰ ਸਰਕਾਰ ਨੇ ਕਾਂਗਰਸੀ ਆਗੂਆਂ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਯੰਕਾ ਗਾਂਧੀ ਦੀ ਐਸਪੀਜੀ (ਵਿਸ਼ੇਸ ਸੁਰੱਖਿਆ ਸਮੂਹ) ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਹੁਣ ਗਾਂਧੀ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੀਆਰਪੀਐਫ ਦੀ ਪੂਰੇ ਭਾਰਤ ਵਿੱਚ ‘ਜ਼ੈਡ ਪਲੱਸ’ ਸੁਰੱਖਿਆ ਦਿੱਤੀ ਜਾਵੇਗੀ।

ਦੱਸ ਦਈਏ ਕਿ ਹੁਣ ਤੱਕ ਗਾਂਧੀ ਪਰਿਵਾਰ ਨੂੰ ਐਸਪੀਜੀ ਸੁਰੱਖਿਆ ਮਿਲ ਰਹੀ ਹੈ। ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਗਾਂਧੀ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐਸਪੀਜੀ ਦੀ ਨਹੀਂ ਹੋਵੇਗੀ, ਬਲਕਿ ਇਸ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਿਰਫ ਸੀਆਰਪੀਐਫ ‘ਤੇ ਹੋਵੇਗੀ। ਸਰਕਾਰ ਨੇ ਹਾਲ ਹੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਐਸਪੀਜੀ ਸੁਰੱਖਿਆ ਹਟਾ ਦਿੱਤੀ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਇਸ ਪੋਸਟ ਦੇ ਉਪਰ ਦਿੱਤੇ “Follow” ਬਟਨ ਨੂੰ ਦਬਾਓ ਅਤੇ ਪੇਜ਼ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ।

Leave a Reply

Your email address will not be published. Required fields are marked *