ਸ਼੍ਰੋਮਣੀ ਕਮੇਟੀ ਨੇ ਆਮਿਰ ਖਾਨ ਅੱਗੇ ਰੱਖੀ ਮੰਗ

ਸ਼੍ਰੋਮਣੀ ਕਮੇਟੀ ਨੇ ਆਮਿਰ ਖਾਨ ਅੱਗੇ ਰੱਖੀ ਅਜਿਹੀ ਮੰਗ ਕੇ ਸੁਣ ਕੇ ਸੀਨਾ ਚੌੜਾ ਹੋ ਜਾਣਾ ਸਭਦਾ ‘ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਬਾਲੀਵੁੱਡ ਦਾ ਕਿੰਗ ਖਾਨ ਆਮਿਰ ਖਾਨ ਦਰਬਾਰ ਸਾਹਿਬ ਆਏ ਸਨ ਜੋ ਅੱਜ–ਕੱਲ੍ਹ ਆਪਣੀ ਨਵੀਂ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਲਈ ਪੰਜਾਬ ਆਏ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਸਨਿੱਚਰਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ।ਆਮਿਰ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਨ । ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀ ਗਏ ਅਤੇ ਉਨ੍ਹਾਂ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਵੀ ਕੀਤੀ।

ਇਸ ਮੌਕੇ ਡਾ ਰੂਪ ਸਿੰਘ ਨੇ ਬਾਲੀਵੁੱਡ ਕਿੰਗ ਖਾਨ ਆਮਿਰ ਖਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਆਉਣ ਵਾਲੀ ਫਿਲਮ ਸਰਦਾਰ ਹਰੀ ਸਿੰਘ ਨਲੂਆ ਜੀ ਦੇ ਜੀਵਨ ਤੇ ਇੱਕ ਫਿਲਮ ਬਣਾਈ ਜਾਵੇ ਤਾਂ ਜੋ ਦੁਨੀਆ ਭਰ ਦੇ ਬੱਚੇ ਬੱਚੇ ਨੂੰ ਇਸ ਬਹਾਦਰ ਵੀਰ ਦਾ ਇਤਿਹਾਸ ਪਤਾ ਲੱਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮਿਰ ਖ਼ਾਨ ਨੇ ਕਿਹਾ ਕਿ ਉਹ ਅੱਜ ਤੀਜੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਹਨ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਆਪਣੀ ਨਵੀਂ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਚੱਲ ਰਹੀ ਸ਼ੂਟਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਇਸ ਫ਼ਿਲਮ ‘ਚ ਇੱਕ ਨੇਕ ਦਿਲ ਸਿੱਖ ਵਿਅਕਤੀ ਦਾ ਕਿਰਦਾਰ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਕਿਰਦਾਰ ਨਿਭਾ ਕੇ ਬਹੁਤ ਚੰਗਾ ਲੱਗ ਰਿਹਾ ਹੈ।

ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸੰਬੰਧਿਤ ਪੁਸਤਕਾਂ ਭੇਟ ਕਰਕੇ ਸਨਮਾਨਿਤ ਵੀ ਕੀਤਾ।ਇਸ ਫਿਲਮ ਦੀ ਸ਼ੂਟਿੰਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਹੋ ਰਹੀ ਹੈ। ਇਹ ਫਿਲਮ ਲਈ ਲੋਕਾਂ ‘ਚ ਕਾਫੀ ਉਤਸ਼ਾਹ ਹੈ। ਇਸ ਫ਼ਿਲਮ ਵਿੱਚ ਆਮਿਰ ਖ਼ਾਨ ਇੱਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਰੋਪੜ ਤੇ ਮੋਹਾਲੀ ’ਚ ਆਪਣੀ ਇਸ ਫ਼ਿਲਮ ਦੀ ਸ਼ੂਟਿੰਗ ਕਰ ਚੁੱਕੇ ਹਨ। ਉਨ੍ਹਾਂ ਨਾਲ ਇਸ ਫ਼ਿਲਮ ਵਿੱਚ ਕਰੀਨਾ ਕਪੂਰ ਵੀ ਮੁੱਖ ਭੂਮਿਕਾ ’ਚ ਹਨ।

Leave a Reply

Your email address will not be published. Required fields are marked *