ਸਰਕਾਰ ਕਿਸਾਨਾਂ ਨੂੰ ਦੇਵੇਗੀ 50% ਤੱਕ ਸਹਾਇਤਾ

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਜੰਗਲੀ ਜਾਨਵਰਾਂ ਤੋਂ ਆਪਣੇ ਖੇਤਾਂ/ਫਸਲਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਢੀ ਖੇਤਰ ਨਾਲ ਸਬੰਧਤ ਕਿਸਾਨਾਂ ਨੂੰ ਖੇਤਾਂ ਦੁਆਲੇ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੂਬੇ ਦੇ ਕੰਡੀ ਖੇਤਰ ਚ ਇੱਕ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ,ਜਿਸ ਤਹਿਤ ਸਬੰਧਤ ਖੇਤਰ ਦੇ ਕਿਸਾਨ ਆਪਣੇ ਖੇਤਾਂ ਵਿੱਚ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਤੱਕ

ਵਿਤੀ ਸਹਾਇਤਾ ਦਾ ਲਾਭ ਲੈਣ ਦੇ ਹੱਕਦਾਰ ਹੋਣਗੇ।ਉਨ੍ਹਾਂ ਦੱਸਿਆ ਕਿ ਇਹ ਯੋਜਨਾ ਤਹਿਤ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਆਦਿ ਜ਼ਿਲ੍ਹਿਆਂ ਦੇ ਕੰਢੀ ਖੇਤਰ ਅਧੀਨ ਆਉਂਦੇ ਕਿਸਾਨ ਵਿੱਤੀ ਸਹਾਇਤਾ ਹਾਸਲ ਕਰ ਸਕਦੇ ਹਨ।ਜੰਗਲਾਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਕਿਸਾਨਾਂ ਵੱਲੋਂ ਬੱਲੀਆਂ ਰਾਹੀਂ ਅਤੇ ਐਂਗਲ ਆਇਰਨ/ਸੀਮੈਂਟ ਫੈਂਨਸ ਪੋਸਟ ਰਾਹੀਂ ਦੋ ਤਰ੍ਹਾਂ ਤਾਰਬੰਦੀ ਕੀਤੀ ਜਾ ਸਕਦੀ ਹੈ ਤੇ ਬੱਲੀਆਂ ਰਾਹੀਂ ਤਾਰਬੰਦੀ ਕਰਨ ‘ਤੇ ਕਿਸਾਨਾਂ ਨੂੰ 125 ਰੁਪਏ ਪ੍ਰਤੀ ਰਨਿੰਗ ਮੀਟਰ

ਅਤੇ ਐਂਗਲ ਆਇਰਨ/ਸੀਮੈਂਟ ਫੈਂਨਸ ਪੋਸਟ ਰਾਹੀਂ ਤਾਰਬੰਦੀ ਕਰਨ ‘ਤੇ 175 ਰੁਪਏ ਪ੍ਰਤੀ ਰਨਿੰਗ ਮੀਟਰ ਦੇ ਹਿਸਾਬ ਨਾਲ ਵਿਤੀ ਸਹਾਇਤਾ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਕਿਸਾਨਾਂ ਵੱਲੋਂ ਆਪਣੇ ਖਰਚੇ ‘ਤੇ ਅਗਾਊਂ ਤਾਰਬੰਦੀ ਕਰਨ ਉਪਰੰਤ ਵਿਤੀ ਸਹਾਇਤਾ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ./ਚੈੱਕ ਰਾਹੀਂ ਦੇਣ ਦੀ ਵਿਵਸਥਾ ਕੀਤੀ ਗਈ ਹੈ।

Leave a Reply

Your email address will not be published. Required fields are marked *